ਲੁਧਿਆਣਾ ਦੇ ‘ਚ ਕੋਰੋਨਾ ਦੇ 60 ਨਵੇਂ ਮਾਮਲੇ ਆਏ ਸਾਹਮਣੇ
ਲੁਧਿਆਣਾ, 22 ਅਕਤੂਬਰ (ਨਿਊਜ਼ ਪੰਜਾਬ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਅੱਜ 3 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਕੋਈ ਵੀ ਮ੍ਰਿਤਕ ਨਹੀਂ ਹੈ। ਮ੍ਰਿਤਕ ਮਰੀਜ਼ ਜ਼ਿਲ੍ਹਾ ਮੁਕਤਸਰ, ਪਠਾਨਕੋਟ ਅਤੇ ਜਲੰਧਰ ਨਾਲ ਸਬੰਧ ਰੱਖਦੇ ਸਨ। ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ‘ਚ ਅੱਜ 60 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 43 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 17 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।