ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 54,366 ਮਾਮਲੇ ਆਏ ਸਾਹਮਣੇ, 690 ਲੋਕਾਂ ਦੀ ਗਈ ਜਾਨ
ਨਵੀਂ ਦਿੱਲੀ, 22 ਅਕਤੂਬਰ (ਨਿਊਜ਼ ਪੰਜਾਬ)- ਭਾਰਤ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ‘ਚ ਕੋਰੋਨਾ ਦੇ 54,366 ਮਾਮਲੇ ਸਾਹਮਣੇ ਆਏ ਹਨ ਅਤੇ 690 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 77,61,312 ਹੋ ਗਈ ਹੈ, ਜਿਨ੍ਹਾਂ ‘ਚੋਂ 6,95,509 ਸਰਗਰਮ ਮਾਮਲੇ ਹਨ। ਉੱਥੇ ਹੀ ਕੋਰੋਨਾ ਕਾਰਨ ਹੁਣ ਤੱਕ ਦੇਸ਼ ਭਰ ‘ਚ 7,17,306 ਲੋਕਾਂ ਦੀ ਮੌਤ ਹੋ ਚੁੱਕੀ ਹੈ।