ਟਾਂਡਾ ਮਾਮਲੇ ‘ਚ ਦੋਸ਼ੀਆਂ ਨੂੰ ਮਿਲੇ ਮਿਸਾਲੀ ਸਜ਼ਾ- ਕੈਪਟਨ
ਚੰਡੀਗੜ੍ਹ, 23 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ‘ਚ 6 ਸਾਲਾ ਲੜਕੀ ਦੀ ਜਬਰ ਜਨਾਹ ਤੋਂ ਬਾਅਦ ਕੀਤੀ ਗਈ ਹੱਤਿਆ ਦੇ ਮਾਮਲੇ ‘ਤੇ ਕਿਹਾ ਹੈ ਕਿ ਇਹ ਘਟਨਾ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੰਜਾਬ ਦੇ ਡੀ. ਜੀ. ਪੀ. ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਮਾਮਲੇ ਦੀ ਸਹੀ ਜਾਂਚ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਚਲਾਨ ਜਲਦ ਅਦਾਲਤ ‘ਚ ਪੇਸ਼ ਕੀਤਾ ਜਾਵੇ। ਕੈਪਟਨ ਨੇ ਮਾਮਲੇ ਨੂੰ ਫਾਸਟ ਟਰਾਇਲ ‘ਚ ਚਲਾਉਣ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਦੀ ਗੱਲ ਆਖੀ ਹੈ।