ਬਿਹਾਰ ਚੋਣਾਂ : ਪ੍ਰਧਾਨ ਮੰਤਰੀ ਮੋਦੀ ਸਾਸਾਰਾਮ ‘ਚ ਕਰ ਰਹੇ ਹਨ ਪਹਿਲੀ ਰੈਲੀ

ਪਟਨਾ, 23 ਅਕਤੂਬਰ (ਨਿਊਜ਼ ਪੰਜਾਬ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਤੋਂ ਠੀਕ 5 ਦਿਨਾਂ ਪਹਿਲਾਂ ਆਪਣੀ ਰੈਲੀ ਨੂੰ ਸੰਬੋਧਿਤ ਕਰ ਰਹੇ ਹਨ। ਪ੍ਰਧਾਨ ਮੰਤਰੀ ਦੀ ਪਹਿਲੀ ਰੈਲੀ ਸਾਸਾਰਾਮ ‘ਚ ਚੱਲ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਮੌਜੂਦ ਹਨ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਭੋਜਪੁਰੀ ਦੀਆਂ ਦੋ ਲਾਈਨਾਂ ਬੋਲ ਕੇ ਕੀਤੀ।