ਮੁੱਖ ਖ਼ਬਰਾਂਪੰਜਾਬ

ਪੰਜਾਬ ਸਰਕਾਰ ਦੀ ਮੁੱਖ ਸਕੱਤਰ ਵਿਨੀ ਮਹਾਜਨ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਸਰਕਾਰ ਦੀ ਮੁੱਖ ਸਕੱਤਰ ਵਿਨੀ ਮਹਾਜਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਇਲਾਹੀ ਬਾਣੀ ਵੀ ਸਰਵਣ ਕੀਤੀ। ਇਸ ਤੋਂ ਬਾਅਦ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਵਧੀਕ ਮੈਨੇਜਰ ਹਰਦੇਵ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾਓ ਵੀ ਭੇਂਟ ਕੀਤਾ ਗਿਆ। ਇਸ ਮੌਕੇ ਐਸ. ਡੀ. ਐਮ. ਕਨੂੰ ਗਰਗ, ਤਹਿਸੀਲਦਾਰ ਰਾਮ ਕਿਸ਼ਨ ਸਮੇਤ ਵੱਡੀ ਗਿਣਤੀ ‘ਚ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।