ਬਿਹਾਰ ਚੋਣਾਂ : ਗਯਾ ‘ਚ ਆਪਣੀ ਦੂਜੀ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ

ਪਟਨਾ, 23 ਅਕਤੂਬਰ (ਨਿਊਜ਼ ਪੰਜਾਬ)- ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਸਾਸਾਰਾਮ ਤੋਂ ਬਾਅਦ ਗਯਾ ‘ਚ ਆਪਣੀ ਦੂਜੀ ਰੈਲੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਬੋਧਨ ਕਰ ਰਹੇ ਹਨ। ਆਪਣੇ ਸੰਬੋਧਨ ‘ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਵਿਚਾਲੇ ਇਹ ਦੁਨੀਆ ਦੀ ਪਹਿਲੀ ਵੱਡੀ ਚੋਣ ਹੈ, ਜਿੱਥੇ ਇੰਨੀ ਵੱਡੀ ਗਿਣਤੀ ‘ਚ ਵੋਟਿੰਗ ਹੋਣ ਵਾਲੀ ਹੈ। ਨਜ਼ਰ ਇਸ ਗੱਲ ‘ਤੇ ਹੈ ਕਿ ਖ਼ੁਦ ਨੂੰ ਸੁਰੱਖਿਅਤ ਰੱਖਦੇ ਹੋਏ, ਬਿਹਾਰ ਲੋਕਤੰਤਰ ਨੂੰ ਮਜ਼ਬੂਤ ਕਿਵੇਂ ਕਰਨਾ ਹੈ।”