ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 876407 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ
ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ 717254 ਮੀਟਰਿਕ ਟਨ ਝੋਨੇ ਦੀ ਚੁਕਾਈ
ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 1098.12 ਕਰੋੜ ਰੁਪਏ ਦੀ ਅਦਾਇਗੀ
ਤਰਨ ਤਾਰਨ, 23 ਅਕਤੂਬਰ (ਨਿਊਜ਼ ਪੰਜਾਬ)-ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ 22 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 876407.23 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਆਮਦ ਹੋਈ ਹੈ ਅਤੇ ਵੱਖ-ਵੱਖ ਏਜੰਸੀਆਂ ਵੱਲੋਂ 876407.23 ਮੀਟ੍ਰਿਕ ਟਨ ਝੋਨੇ ਦੀ ਹੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ 22 ਅਕਤੂਬਰ ਤੱਕ ਪਨਗਰੇਨ ਵੱਲੋਂ 341435 ਮੀਟਰਿਕ ਟਨ, ਮਾਰਕਫੈੱਡ ਵੱਲੋਂ 217355 ਮੀਟਰਿਕ ਟਨ, ਪਨਸਪ ਵੱਲੋਂ 186868 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 100893 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 28015 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਵੀ 1618 ਮੀਟਰਿਕ ਟਨ ਝੋਨਾ ਖਰੀਦਿਆਂ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 1098.12 ਕਰੋੜ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 717254 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕੀਤੀ ਜਾਵੇ ਤਾਂ ਜੋ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਵੇ।ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਹੱਥ ਧੋਣ ਲਈ ਪਾਣੀ, ਹੈਂਡ ਵਾਸ਼ਰ, ਮਾਸਕ ਅਤੇ ਸੈਨੀਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ।