ਕਿਸਾਨਾਂ ਨੇ ਘੇਰਿਆ ਸੰਗਰੂਰ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਹੀਂ ਖੁੱਲ੍ਹਿਆ ਕੋਈ ਦਫ਼ਤਰ
ਸੰਗਰੂਰ, 23 ਅਕਤੂਬਰ (ਨਿਊਜ਼ ਪੰਜਾਬ)- ਕਿਸਾਨ ਯੂਨੀਅਨ ਉਗਰਾਹਾਂ ਵਲੋਂ ਅੱਜ ਚੜ੍ਹਦੀ ਸਵੇਰ ਤੋਂ ਹੀ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਘਿਰਾਓ ਕੀਤਾ ਹੋਇਆ ਹੈ । ਜ਼ਿਕਰਯੋਗ ਹੈ ਕਿ ਸਰਕਾਰੀ ਦਫ਼ਤਰ ਲੱਗਣ ਦੇ ਸਮੇਂ ਤੋਂ ਵੀ ਪਹਿਲਾਂ ਸ਼ੁਰੂ ਹੋਏ ਇਸ ਘਿਰਾਓ ਕਾਰਣ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਲੇ ਸਾਰੇ ਦਫ਼ਤਰ ਬੰਦ ਪਏ ਹਨ। ਡਿਪਟੀ ਕਮਿਸ਼ਨਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਕੰਪਲੈਕਸ ‘ਚ ਮੌਜੂਦ ਨਹੀਂ ਹੈ। ਕਿਸਾਨ ਜਥੇਬੰਦੀ ਵਲੋਂ ਸੰਘਰਸ਼ ਦੌਰਾਨ ਆਪਣੀ ਜਾਨ ਗੁਆ ਚੁੱਕੇ ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਅਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਜਾ ਰਹੀ ਹੈ।