ਲੋਕ ਗਾਇਕ ਕੇ. ਦੀਪ ਦਾ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ
ਲੁਧਿਆਣਾ, 23 ਅਕਤੂਬਰ (ਨਿਊਜ਼ ਪੰਜਾਬ)- ਲੋਕ ਗਾਇਕ ਤੇ ਮਾਈ ਮੋਹਣੋ ਦੇ ਪੋਸਤੀ ਕੇ. ਦੀਪ ਬੀਤੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਸਵ. ਕੇ. ਦੀਪ ਦਾ ਅੰਤਿਮ ਸਸਕਾਰ ਮਾਡਲ ਟਾਊਨ ਐਕਸਟੈਨਸ਼ਨ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਕੇ.ਦੀਪ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਤੇ ਗਾਇਕ ਰਾਜਾ ਕੰਗ ਨੇ ਭੇਂਟ ਕੀਤੀ। ਜ਼ਿਕਰਯੋਗ ਹੈ ਕਿ ਕੇ. ਦੀਪ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਚਲੇ ਆ ਰਹੇ ਸਨ। ਅੰਤਿਮ ਸਸਕਾਰ ਮੌਕੇ ਕੇ.ਦੀਪ ਦੀ ਲੜਕੀ ਗੁਰਪ੍ਰੀਤ ਕੌਰ ਤੋਂ ਇਲਾਵਾ ਸੰਗੀਤ ਜਗਤ ਨਾਲ ਜੁੜੀਆਂ ਸਖਸ਼ੀਅਤਾਂ ਹਾਜ਼ਰ ਸਨ।