ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੋਦੀ ਦਾ ਪੁਤਲਾ ਫੂਕ ਕੇ ਮਨਾਇਆ ਜਾ ਰਿਹੈ ਦੁਸਹਿਰਾ

ਅੰਮ੍ਰਿਤਸਰ, 23 ਅਕਤੂਬਰ (ਨਿਊਜ਼ ਪੰਜਾਬ) – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਦਾ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਕੜੀ ਵਿਚ ਅੱਜ ਅੰਮ੍ਰਿਤਸਰ ਵਿਚ ਕਿਸਾਨ ਸੰਘਰਸ਼ ਮਜ਼ਦੂਰ ਕਮੇਟੀ ਵਲੋਂ ਇਕ ਵਿਸ਼ਾਲ ਇਕੱਠ ਕੀਤਾ ਗਿਆ ਹੈ। ਜਿਸ ਵਿਚ ਬੀਬੀਆਂ ਖ਼ਾਸ ਤੌਰ ‘ਤੇ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ ਹਨ। ਜਿਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਦੁਸਹਿਰਾ ਮਨਾਇਆ ਜਾ ਰਿਹਾ ਹੈ।