ਕੈਬਨਿਟ ਮੰਤਰੀ ਸੋਨੀ ਵਲੋਂ ਪਿੰਡ ਭੀਲੋਵਾਲ ਪੱਕਾ ਨੂੰ 50 ਲੱਖ ਰੁਪਏ ਦਾ ਚੈੱਕ ਭੇਂਟ
ਲੋਪੋਕੇ, 23 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੀਲੋਵਾਲ ਪੱਕਾ ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਭਸੀਨੀਆ ਨੂੰ ਪਿੰਡ ਦੇ ਵਿਕਾਸ ਲਈ 25 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਲੋਵਾਲ ਪੱਕਾ ਦੇ ਸਕੂਲ ਦੀ ਪ੍ਰਿੰਸੀਪਲ ਸਰਬਜੀਤ ਕੋਰ ਨੂੰ 25 ਲੱਖ ਰੁਪਏ ਦੇ ਚੈੱਕ ਭੇਂਟ ਕੀਤੇ। ਇਸ ਤੋਂ ਪਹਿਲਾ ਉਨ੍ਹਾਂ ਸ੍ਰੀ ਬਾਬਾ ਨਾਗਾ ਜੀ ਮੰਦਰ ਵਿਖੇ ਸ਼ਰਧਾ ਨਾਲ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਰਾਘਵ ਸੋਨੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿੰਦਰਬੀਰ ਸਿੰਘ, ਸੁਖਵਿੰਦਰ ਸਿੰਘ ਭਸੀਨੀਆ, ਅਵਤਾਰ ਸਿੰਘ ਮੈਂਬਰ, ਸੂਬਾ ਸਿੰਘ, ਪਾਲ ਸਿੰਘ, ਭੁਪਿੰਦਰ ਸਿੰਘ, ਹਰਜਿੰਦਰ ਸਿੰਘ, ਹਰਭਜਨ ਸਿੰਘ, ਮਾ. ਮੁਨੀਸ਼ ਕੁਮਾਰ, ਰਾਜ ਕੁਮਾਰ, ਪ੍ਰਧਾਨ ਜਗੀਰ ਸਿੰਘ, ਗੁਲਸ਼ਨ ਵੋਹਰਾ, ਸੱਤੁ ਡਾਗ ਆਦਿ ਸਨ।