ਮਲੋਟ ‘ਚ ਕੋਰੋਨਾ ਕਾਰਨ 55 ਸਾਲਾ ਔਰਤ ਦੀ ਮੌਤ
ਮਲੋਟ, 23 ਅਕਤੂਬਰ (ਨਿਊਜ਼ ਪੰਜਾਬ)- ਕੋਰੋਨਾ ਮਹਾਂਮਾਰੀ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ‘ਚ ਕੋਰੋਨਾ ਕਾਰਨ 55 ਸਾਲਾ ਇਕ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਉਕਤ ਔਰਤ 21 ਅਕਤੂਬਰ ਨੂੰ ਪਾਜ਼ੀਟਿਵ ਪਾਈ ਗਈ ਸੀ ਅਤੇ ਸ਼ੂਗਰ ਦੀ ਬਿਮਾਰੀ ਤੋਂ ਵੀ ਪੀੜਤ ਦੱਸੀ ਜਾ ਰਹੀ ਸੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਲੋਟ ਇਲਾਕੇ ‘ਚ ਕੋਰੋਨਾ ਕਾਰਨ 11 ਮੌਤਾਂ ਹੋ ਚੁੱਕੀਆਂ ਹਨ ਅਤੇ ਅੱਜ ਇਕ ਹੋਰ ਮੌਤ ਹੋਣ ਕਾਰਨ ਮਲੋਟ ‘ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੱਧ ਕੇ 12 ਹੋ ਗਈ ਹੈ। ਭਾਵੇਂ ਨਿੱਤ ਦਿਨ ਅਜਿਹੀਆਂ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ ਪਰ ਫਿਰ ਵੀ ਲੋਕਾਂ ‘ਚ ਕੋਰੋਨਾ ਨੂੰ ਲੈ ਕੇ ਅਵੇਸਲਾਪਣ ਪਾਇਆ ਜਾ ਰਿਹਾ ਹੈ, ਜੋ ਕਿ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ।