ਪਠਾਨਕੋਟ ‘ਚ ਕੋਰੋਨਾ ਦੇ 11 ਮਾਮਲੇ ਆਏ ਸਾਹਮਣੇ
ਪਠਾਨਕੋਟ, 23 ਅਕਤੂਬਰ (ਨਿਊਜ਼ ਪੰਜਾਬ)- ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਠਾਨਕੋਟ ‘ਚ ਅੱਜ 11 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਪਠਾਨਕੋਟ ਸਿਵਲ ਹਸਪਤਾਲ ਦੇ ਐਸ. ਐਮ. ਓ. ਡਾ. ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 25 ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਨਾ ਮਿਲਣ ਕਾਰਨ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ ਹੈ। ਇਸ ਤਰ੍ਹਾਂ ਹੁਣ ਤੱਕ 164 ਲੋਕ ਜੇਰੇ ਇਲਾਜ ਹਨ ਅਤੇ 104 ਵਿਅਕਤੀਆਂ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ।