ਹੁਸ਼ਿਆਰਪੁਰ ‘ਚ ਕੋਰੋਨਾ ਦੇ 34 ਮਾਮਲੇ ਆਏ ਸਾਹਮਣੇ, 4 ਮਰੀਜ਼ਾਂ ਨੇ ਤੋੜਿਆ ਦਮ
ਹੁਸ਼ਿਆਰਪੁਰ, 23 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹੇ ‘ਚ 34 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5950 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 205 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 1544 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ‘ਚ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਨਾਲ ਸਬੰਧਿਤ 34 ਸੈਂਪਲ ਪਾਜ਼ੀਟਿਵ ਆਏ ਹਨ, ਜਦਕਿ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।