ਅੰਮ੍ਰਿਤਸਰ ‘ਚ ਕੋਰੋਨਾ ਦੇ 44 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ

ਅੰਮ੍ਰਿਤਸਰ, 23 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਅੰਮ੍ਰਿਤਸਰ ‘ਚ ਅੱਜ ਕੋਰੋਨਾ ਦੇ 44 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11628 ਹੋ ਗਏ ਹਨ, ਜਿਨ੍ਹਾਂ ‘ਚੋਂ 255 ਸਰਗਰਮ ਮਾਮਲੇ ਹਨ। ਉੱਥੇ ਹੀ ਅੱਜ ਜ਼ਿਲ੍ਹੇ ‘ਚ 1 ਹੋਰ ਕੋਰੋਨਾ ਮਰੀਜ਼ ਨੇ ਦਮ ਤੋੜ ਦਿੱਤਾ। ਇਸ ਦੇ ਨਾਲ ਹੀ ਹੁਣ ਤੱਕ ਜ਼ਿਲ੍ਹੇ ‘ਚ ਕੋਰੋਨਾ ਕਾਰਨ 440 ਮੌਤਾਂ ਹੋ ਚੁੱਕੀਆਂ ਹਨ।