ਪੰਜਾਬ ਸਰਕਾਰ ਵੱਲੋਂ ਮਿਲਾਵਟੀ ਭੋਜਨ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ , 23 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵੱਲੋਂ ਮਿਲਾਵਟੀ ਖਾਧ ਪਦਾਰਥਾਂ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।