ਗੜ੍ਹਸ਼ੰਕਰ ‘ਚ ਕੇਂਦਰ ਸਰਕਾਰ ਖ਼ਿਲਾਫ਼ ਗਰਜੇ ਅਕਾਲੀ, ਰੋਸ ਮਾਰਚ ਕਰਕੇ ਫੂਕਿਆ ਮੋਦੀ ਦਾ ਪੁਤਲਾ
ਗੜ੍ਹਸ਼ੰਕਰ, 26 ਅਕਤੂਬਰ (ਨਿਊਜ਼ ਪੰਜਾਬ)- ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਹਿਰ ‘ਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਸ਼ਹਿਰ ਦੇਲਬੰਗਾ ਚੌਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।