ਦਿੱਲੀ ‘ਚ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ ‘ਤੇ ਬੈਠੇ ਤਿੰਨਾਂ ਨਗਰ ਨਿਗਮਾਂ ਦੇ ਮੇਅਰ

ਨਵੀਂ ਦਿੱਲੀ, 26 ਅਕਤੂਬਰ (ਨਿਊਜ਼ ਪੰਜਾਬ)- ਦਿੱਲੀ ਨਗਰ ਨਿਗਮ ਦੇ ਕਰਮਚਾਰੀਆਂ ਦੀ ਤਨਖ਼ਾਹ ਦਾ ਭੁਗਤਾਨ ਨਾ ਕਰਨ ‘ਤੇ ਤਿੰਨੋਂ ਨਗਰ ਨਿਗਮਾਂ ਦੇ ਮੇਅਰ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ ‘ਤੇ ਬੈਠ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਅੰਦਰ ਨਹੀਂ ਬੁਲਾਇਆ, ਉਹ ਇਸੇ ਤਰ੍ਹਾਂ ਧਰਨੇ ‘ਤੇ ਬੈਠੇ ਰਹਿਣਗੇ ਅਤੇ ਇੱਥੋਂ ਨਹੀਂ ਜਾਣਗੇ।