ਕੋਲਾ ਘੋਟਾਲੇ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਤਿੰਨ ਸਾਲ ਦੀ ਸਜ਼ਾ

ਨਵੀਂ ਦਿੱਲੀ, 26 ਅਕਤੂਬਰ (ਨਿਊਜ਼ ਪੰਜਾਬ)- ਸੀ. ਬੀ. ਆਈ. ਦੀ ਇਕ ਵਿਸ਼ੇਸ਼ ਅਦਾਲਤ ਨੇ ਅੱਜ 21 ਸਾਲ ਪੁਰਾਣੇ ਝਾਰਖੰਡ ਕੋਲਾ ਘੋਟਾਲਾ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਰੇ ਦੇ ਨਾਲ ਹੀ ਘੋਟਾਲੇ ਨਾਲ ਜੁੜੇ ਦੋ ਹੋਰ ਦੋਸ਼ੀਆਂ ਨੂੰ ਵੀ ਅਦਾਲਤ ਵਲੋਂ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਸਜ਼ਾ ਦੇ ਨਾਲ-ਨਾਲ ਤਿੰਨਾਂ ਨੂੰ 10-10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਦੱਸ ਦਈਏ ਕਿ ਦਿਲੀਪ ਰੇ ਅਟਲ ਬਿਹਾਰੀ ਵਾਜਪਾਈ ਸਰਕਾਰ ‘ਚ ਕੋਲਾ ਰਾਜ ਮੰਤਰੀ ਸਨ।