ਸ਼ਿਮਲਾ ‘ਚ ਲੱਗੇ ਭੂਚਾਲ ਦੇ ਝਟਕੇ

ਸ਼ਿਮਲਾ, 26 ਅਕਤੂਬਰ (ਨਿਊਜ਼ ਪੰਜਾਬ)- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਅੱਜ ਦੁਪਹਿਰ 1.20 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।