ਦੇਵੀਦਾਸਪੁਰ ਰੇਲਵੇ ਟਰੈਕ ਤੋਂ ਚੁੱਕ ਕੇ ਕਿਸਾਨਾਂ ਨੇ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਲਾਇਆ ਧਰਨਾ
ਜੰਡਿਆਲਾ ਗੁਰੂ, 26 ਅਕਤੂਬਰ (ਨਿਊਜ਼ ਪੰਜਾਬ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ‘ਤੇ ਪਿੰਡ ਦੇਵੀਦਾਸਪੁਰਾ ਵਿਖੇ ਲਗਾਏ ਧਰਨੇ ਦਾ ਸਥਾਨ ਬਦਲ ਦਿੱਤਾ ਹੈ। ਕਿਸਾਨਾਂ ਨੇ ਅੱਜ ਬਾਅਦ ਦੁਪਹਿਰ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਧਰਨਾ ਹੁਣ ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਲਾ ਦਿੱਤਾ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਧਰਨਾ ਨਿਰੰਤਰ ਜਾਰੀ ਰਹੇਗਾ ਪਰ ਧਰਨੇ ਦੀ ਰੂਪ-ਰੇਖਾ ਬਦਲੀ ਜਾ ਸਕਦੀ ਹੈ।