ਲੁਧਿਆਣਾ ਵਿੱਚ ਕੋਰੋਨਾ ਨਾਲ 3 ਮਰੀਜ਼ਾਂ ਦੀ ਮੌਤ, 30 ਨਵੇਂ ਮਾਮਲੇ ਸਾਹਮਣੇ ਆਏ
ਲੁਧਿਆਣਾ, 26 ਅਕਤੂਬਰ (ਨਿਊਜ਼ ਪੰਜਾਬ) – ਸਿਵਲ ਸਰਜਨ ਡਾ: ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 3 ਮਰੀਜ਼ਾਂ ਦੀ ਮੌਤ ਹੋ ਗਈ ਹੈ,ਜਿਸ ਵਿਚ ਜਿਲ੍ਹਾ ਲੁਧਿਆਣਾ ਅਤੇ ਕਪੂਰਥਲਾ ਤੋਂ ਇਲਾਵਾ ਚੰਡੀਗੜ੍ਹ ਨਾਲ ਸਬੰਧਿਤ 1-1 ਮ੍ਰਿਤਕ ਮਰੀਜ ਸ਼ਾਮਲ ਹੈ। ਜਿਲ੍ਹਾ ਲੁਧਿਆਣਾ ਨਾਲ ਸਬੰਧਿਤ ਮ੍ਰਿਤਕ ਮਰੀਜ ਲੁਧਿਆਣਾ ਸਥਿਤ ਹਰਪਾਲ ਨਗਰ ਦੀ ਰਹਿਣ ਵਾਲੀ 67 ਸਾਲਾ ਔਰਤ ਸੀ। ਜਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 30 ਨਵੇਂ ਮਾਮਲੇ ਸਾਹਮਣੇ ਆਏ ਹਨ।