ਮੁੱਖ ਖ਼ਬਰਾਂਭਾਰਤ

ਪ੍ਰਧਾਨ ਮੰਤਰੀ ਮੋਦੀ ਵਲੋਂ ‘ਸਵਨਿਧੀ ਯੋਜਨਾ’ ਦੇ ਲਾਭਪਾਤਰੀਆਂ ਨਾਲ ਗੱਲਬਾਤ

ਨਵੀਂ ਦਿੱਲੀ, 27 ਅਕਤੂਬਰ (ਨਿਊਜ਼ ਪੰਜਾਬ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਪ੍ਰਧਾਨ ਮੰਤਰੀ ਸਵਨਿਧੀ ਯੋਜਨਾ’ ਦੇ ਉੱਤਰ ਪ੍ਰਦੇਸ਼ ਦੇ ਲਾਭਪਾਤਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕਰ ਰਹੇ ਹਨ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੌਜੂਦ ਹਨ। ਪ੍ਰਧਾਨ ਸਟਰੀਟ ਵੈਂਡਰਜ਼ ਆਤਮ ਨਿਰਭਰ ਨਿਧੀ (ਪੀ. ਐਮ. ਸਵਨਿਧੀ) ਯੋਜਨਾ ਦੀ ਸ਼ੁਰੂਆਤ ਸੜਕਾਂ ਤੇ ਪਟੜੀਆਂ ‘ਤੇ ਸਮਾਨ ਵੇਚਣ ਵਾਲੇ ਉਨ੍ਹਾਂ ਗ਼ਰੀਬ ਲੋਕਾਂ ਲਈ 1 ਜੂਨ, 2020 ਨੂੰ ਕੀਤੀ ਗਈ ਸੀ, ਜਿਹੜੇ ਕਿ ਕੋਰੋਨਾ ਕਾਰਨ ਪ੍ਰਭਾਵਿਤ ਹੋਏ ਸਨ।