ਹਾਥਰਸ ਮਾਮਲੇ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ- ਇਲਾਹਾਬਾਦ ਹਾਈਕੋਰਟ ਕਰੇਗਾ ਮਾਮਲੇ ਦੀ ਨਿਗਰਾਨੀ
ਨਵੀਂ ਦਿੱਲੀ, 27 ਅਕਤੂਬਰ (ਨਿਊਜ਼ ਪੰਜਾਬ)- ਹਾਥਰਸ ਮਾਮਲੇ ਦੀ ਨਿਗਰਾਨੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਅੱਜ ਅਹਿਮ ਫ਼ੈਸਲਾ ਸੁਣਾਇਆ ਹੈ। ਸਰਬਉੱਚ ਅਦਾਲਤ ਦੇ ਫ਼ੈਸਲੇ ਮੁਤਾਬਕ ਸੀ. ਬੀ. ਆਈ. ਜਾਂਚ ਦੀ ਨਿਗਰਾਨੀ ਇਲਾਹਾਬਾਦ ਹਾਈਕੋਰਟ ਵਲੋਂ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਅਦਾਲਤ ਵਲੋਂ ਤੈਅ ਕੀਤਾ ਜਾਵੇਗਾ ਮਾਮਲੇ ਨੂੰ ਉੱਤਰ ਪ੍ਰਦੇਸ਼ ਤੋਂ ਦਿੱਲੀ ਤਬਦੀਲ ਕੀਤਾ ਜਾਵੇ ਜਾਂ ਨਹੀਂ। ਨਾਲ ਹੀ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਸੀ. ਬੀ. ਆਈ. ਹਾਈਕੋਰਟ ਨੂੰ ਰਿਪੋਰਟ ਕਰੇਗੀ। ਦੱਸ ਦਈਏ ਕਿ ਸੁਪਰੀਮ ਕੋਰਟ ‘ਚ ਪੀੜਤਾ ਦੇ ਪਰਿਵਾਰ ਨੇ ਅਪੀਲ ਕੀਤੀ ਸੀ ਕਿ ਇਸ ਮਾਮਲੇ ਦਾ ਟ੍ਰਾਇਲ ਦਿੱਲੀ ‘ਚ ਹੋਵੇ।