ਪੰਜ ਤੱਤਾਂ ‘ਚ ਵਿਲੀਨ ਹੋਏ ਸਾਹਿਤਕਾਰ ਮੋਹਨ ਸਿੰਘ
ਅੰਮ੍ਰਿਤਸਰ, 27 ਅਕਤੂਬਰ (ਨਿਊਜ਼ ਪੰਜਾਬ)- ਪ੍ਰਸਿੱਧ ਸਾਹਿਤਕਾਰ ਅਤੇ ਰਵੀ ਪ੍ਰਕਾਸ਼ਨ ਦੇ ਮੁਖੀ ਸ. ਮੋਹਨ ਸਿੰਘ ਰਾਹੀ, ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ ਅੱਜ ਗੁਰਦੁਆਰਾ ਸ਼ਹੀਦ ਗੰਜ ਨੇੜੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਰਵਿੰਦਰਪਾਲ ਸਿੰਘ ਵਲੋਂ ਦਿਖਾਈ ਗਈ। ਇਸ ਮੌਕੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਸ਼੍ਰੋਮਣੀ ਬਾਲ ਸਾਹਿਤਕਾਰ ਲੇਖਕ ਡਾ. ਕੁਲਬੀਰ ਸਿੰਘ ਸੂਰੀ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦਵਿੰਦਰ ਸਿੰਘ, ਸਤੀਸ਼ ਗੁਲਾਟੀ, ਡਾ. ਬਿਕਰਮ ਘੁੰਮਣ, ਸ਼ਾਇਰ ਨਿਰਮਲ ਅਰਪਨ, ਡਾ. ਹਰਭਜਨ ਭਾਟੀਆ, ਗੁਰਸਾਗਰ ਸਿੰਘ, ਸਿੰਘ ਬ੍ਰਦਰਜ਼ ਸਮੇਤ ਵੱਡੀ ਗਿਣਤੀ ‘ਚ ਸਾਹਿਤਕਾਰ ਅਤੇ ਪ੍ਰਕਾਸ਼ਕ ਮੌਜੂਦ ਸਨ।