ਤਨਖ਼ਾਹ ਦੀ ਮੰਗ ਨੂੰ ਲੈ ਕੇ ਦਿੱਲੀ ‘ਚ ਵੱਖ-ਵੱਖ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਜਾਰੀ
ਨਵੀਂ ਦਿੱਲੀ, 27 ਅਕਤੂਬਰ (ਨਿਊਜ਼ ਪੰਜਾਬ)- ਆਪਣੀ ਤਨਖ਼ਾਹ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਹਿੰਦੂ ਰਾਓ ਹਸਪਤਾਲ ਅਤੇ ਕਸਤੂਰਬਾ ਹਸਪਤਾਲ ਦੇ ਡਾਕਟਰਾਂ ਤੇ ਸਿਹਤ ਕਰਮਚਾਰੀਆਂ ਵਲੋਂ ਲਗਾਤਾਰ ਹੜਤਾਲ ਕੀਤੀ ਜਾ ਰਹੀ ਹੈ। ਉੱਧਰ ਇਸ ਸਬੰਧੀ ਉੱਤਰੀ ਵਿਕਾਸ ਪ੍ਰੀਸ਼ਦ ਦੇ ਮੇਅਰ ਜੈ ਪ੍ਰਕਾਸ਼ ਨੇ ਕਿਹਾ ਕਿ ਅੱਜ ਸ਼ਾਮ ਤੱਕ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਇਕ ਜਾਂ ਦੋ ਮਹੀਨਿਆਂ ਦੀ ਤਨਖ਼ਾਹ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਆਪਣੀ ਹੜਤਾਲ ਵਾਪਸ ਲੈ ਲੈਣੀ ਚਾਹੀਦੀ ਹੈ ਤੇ ਮਰੀਜ਼ਾਂ ਦਾ ਇਲਾਜ ਕਰਨਾ ਚਾਹੀਦਾ ਹੈ।