ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ- ਜੰਮੂ-ਕਸ਼ਮੀਰ ‘ਚ ਹੁਣ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ
ਨਵੀਂ ਦਿੱਲੀ, 27 ਅਕਤੂਬਰ (ਨਿਊਜ਼ ਪੰਜਾਬ)- ਜੰਮੂ-ਕਸ਼ਮੀਰ ‘ਚ ਹੁਣ ਕੋਈ ਵੀ ਜ਼ਮੀਨ ਖ਼ਰੀਦ ਸਕਦਾ ਹੈ। ਮੋਦੀ ਸਰਕਾਰ ਨੇ ਅੱਜ ਵੱਡਾ ਫ਼ੈਸਲਾ ਲੈਂਦਿਆਂ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਦੱਸ ਦਈਏ ਕਿ ਪਹਿਲਾਂ ਜੰਮੂ-ਕਸ਼ਮੀਰ ‘ਚ ਸਿਰਫ਼ ਉੱਥੋਂ ਦੇ ਲੋਕ ਹੀ ਜ਼ਮੀਨ ਖ਼ਰੀਦ ਸਕਦੇ ਸਨ ਪਰ ਹੁਣ ਸਾਰਿਆਂ ਲਈ ਉੱਥੇ ਜ਼ਮੀਨ ਖ਼ਰੀਦਣਾ ਸੌਖਾ ਹੋ ਗਿਆ। ਹਾਲਾਂਕਿ ਅਜੇ ਖੇਤੀ ਦੀ ਜ਼ਮੀਨ ‘ਤੇ ਰੋਕ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾ ਦਿੱਤਾ ਗਿਆ ਸੀ। ਸੰਵਿਧਾਨ ਦੀ ਇਹ ਧਾਰਾ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦਿੰਦੀ ਸੀ। ਇਸ ਤੋਂ ਬਾਅਦ ਜੰਮੂ-ਕਸ਼ਮੀਰ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਜੰਮੂ-ਕਸ਼ਮੀਰ ਅਤੇ ਲਦਾਖ਼ ‘ਚ ਵੰਡ ਦਿੱਤਾ ਗਿਆ।