ਕਿਸਾਨਾਂ ਨੇ ਘੇਰੀ ਸੰਗਰੂਰ ਦੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼
ਸੰਗਰੂਰ, 27 ਅਕਤੂਬਰ (ਨਿਊਜ਼ ਪੰਜਾਬ)- ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਿਛਲੇ ਪੰਜ ਦਿਨਾਂ ਤੋਂ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਚੱਲ ਰਹੇ ਘਿਰਾਓ ਦੇ ਨਾਲ-ਨਾਲ ਅੱਜ ਕਿਸਾਨਾਂ ਵਲੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਵੀ ਘਿਰਾਓ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੇ ਰਿਹਾਇਸ਼ ਦਾ ਘਿਰਾਓ ਕਰ ਕੇ ਦਿੱਲੀ-ਲੁਧਿਆਣਾ ਮੁੱਖ ਮਾਰਗ ਨੂੰ ਬੰਦ ਕਰ ਦਿੱਤਾ ਹੈ।