ਸਾਧੂ ਧਰਮਸੋਤ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਨਾਭਾ ‘ਚ ਜ਼ੋਰਦਾਰ ਰੋਸ ਪ੍ਰਦਰਸ਼ਨ
ਨਾਭਾ, 27 ਅਕਤੂਬਰ (ਨਿਊਜ਼ ਪੰਜਾਬ)- ਵਜ਼ੀਫ਼ਾ ਘੋਟਾਲੇ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਧੂ ਧਰਮਸੋਤ ਨੂੰ ਦਿੱਤੀ ਕਲੀਨ ਚਿੱਟ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਵਲੋਂ ਸਾਧੂ ਧਰਮਸੋਤ ਦੀ ਰਿਹਾਇਸ਼ ਸਾਹਮਣੇ ਨਾਭਾ ਵਿਖੇ ਜ਼ਿਲ੍ਹਾ ਪੱਧਰੀ ਜ਼ੋਰਦਾਰ ਧਰਨਾ ਪ੍ਰਦਰਸ਼ਨ ਮੇਘ ਚੰਦ ਸ਼ੇਰ ਮਾਜਰਾ ਪ੍ਰਧਾਨ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਪ੍ਰਧਾਨਗੀ ‘ਚ ਕੀਤਾ ਗਿਆ। ਇਸ ਦੌਰਾਨ ਸ਼ਹਿਰ ‘ਚ ਪੈਦਲ ਮਾਰਚ ਕੱਢਣ ਉਪਰੰਤ ਪਟਿਆਲਾ ਗੇਟ ਨਾਭਾ ਵਿਖੇ ਕੈਪਟਨ ਅਮਰਿੰਦਰ ਅਤੇ ਸਾਧੂ ਧਰਮਸੋਤ ਦਾ ਪੁਤਲਾ ਫੁਕਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹੇ ਦੇ ਆਗੂਆਂ ਨੇ ਸਾਂਝੇ ਤੌਰ ‘ਤੇ ਕਿਹਾ 64 ਕਰੋੜ ਦੇ ਘੁਟਾਲੇ ਸਬੰਧੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣਾ ਬਿਲਕੁਲ ਗਲਤ ਹੈ। ਕਲੀਨ ਚਿੱਟ ਮਿਲੀ ਭੁਗਤ ਨਾਲ ਦਿੱਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਦੀ ਮੁੜ ਪੜਤਾਲ ਕਰਵਾਈ ਜਾਵੇ ਅਤੇ ਸਾਧੂ ਸਿੰਘ ਆਪਣੇ ਮੰਤਰੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਵੇ। ਜ਼ਿਲ੍ਹਾ ਪੱਧਰੀ ਇਸ ਧਰਨੇ ‘ਚ ਹਲਕਾ ਨਾਭਾ ਦੇ ਆਗੂਆਂ ਦੇ ਨਾਲ-ਨਾਲ ਜ਼ਿਲ੍ਹਾ ਪਟਿਆਲਾ ਤੋਂ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।