ਪੰਜਾਬ ਸਰਕਾਰ ਦੇ ਖੇਤੀ ਕਾਨੂੰਨ ਕਮਜ਼ੋਰ ਵਰਗਾਂ ਲਈ ਵੀ ਫ਼ਾਇਦੇਮੰਦ ਹਨ – ਰਾਜ ਕੁਮਾਰ ਚੱਬੇਵਾਲ
ਚੰਡੀਗੜ੍ਹ, 27 ਅਕਤੂਬਰ (ਨਿਊਜ਼ ਪੰਜਾਬ)- ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕੈਪਟਨ ਸਰਕਾਰ ਵਲੋਂ ਲਿਆਂਦੇ ਗਏ ਬਿੱਲਾਂ ਨਾਲ ਜਿੱਥੇ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ, ਉੱਥੇ ਦੀ ਕਮਜ਼ੋਰ ਵਰਗਾਂ ਨੂੰ ਵੀ ਇਸ ਨਾਲ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਭੂਮੀਹੀਣ ਮਜ਼ਦੂਰਾਂ ਦਾ ਕਰਜ਼ਾ ਜਲਦੀ ਹੀ ਮਾਫ਼ ਕੀਤਾ ਜਾਵੇਗਾ। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਬੋਲਦਿਆਂ ਚੱਬੇਵਾਲ ਨੇ ਕਿਹਾ ਕਿ ਇਸ ਸਕੀਮ ਨਾਲ ਦੋ ਲੱਖ ਵਿਦਿਆਰਥੀਆਂ ਨੂੰ ਫ਼ਾਇਦਾ ਹੋਵੇਗਾ।