ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅਮ੍ਰਿਤਸਰ ਤੋਂ …..

ਬਿਲਾਵਲੁ ਮਹਲਾ ੫ ॥ ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥ ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥ ੧ ॥ ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥ ਸਹਜਿ ਸਮਾਨਾ ਭੀਤਰੇ ਛੋਡਿਆ ਨ ਜਾਇ ॥ ੧ ॥ ਰਹਾਉ ॥ ਜਰਾ ਮਰਾ ਨ ਵਿਆਪਈ ਫਿਰਿ ਦੂਖੁ ਨ ਪਾਇਆ ॥ ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥ ੨ ॥ ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥ ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥ ੩ ॥ ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥ ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥ ੪ ॥ ੩ ॥ ੩੩ ॥