ਅਮਰੀਕੀ ਵਿਦੇਸ਼ ਮੰਤਰੀ ਅਤੇ ਰੱਖਿਆ ਮੰਤਰੀ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 27 ਅਕਤੂਬਰ (ਨਿਊਜ਼ ਪੰਜਾਬ)- ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਅਤੇ ਰੱਖਿਆ ਮੰਤਰੀ ਮਾਰਕ ਟੀ. ਐਸਪਰ ਵਲੋਂ ਅੱਜ ਰਾਜਧਾਨੀ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵੀ ਮੌਜੂਦ ਸਨ।