ਮੁੱਖ ਖ਼ਬਰਾਂਪੰਜਾਬ

ਮਾਡਰਨ ਜੇਲ੍ਹ ਵਿਚ ਦੋ ਧਿਰਾਂ ਦਰਮਿਆਨ ਹੋਈ ਲੜ੍ਹਾਈ-ਤਿੰਨ ਹਵਾਲਾਤੀ ਗੰਭੀਰ ਜ਼ਖ਼ਮੀ

ਕਪੂਰਥਲਾ, 27 ਅਕਤੂਬਰ (ਨਿਊਜ਼ ਪੰਜਾਬ)-ਮਾਡਰਨ ਜੇਲ੍ਹ ਵਿਚ ਅੱਜ ਦੁਪਹਿਰ ਹਵਾਲਾਤੀਆਂ ਦੇ ਗੁਟਾਂ ਵਿਚ ਹੋਈ ਲੜਾਈ ਦੌਰਾਨ 3 ਹਵਾਲਾਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਤੇ ਪੀ.ਸੀ.ਆਰ. ਦੀਆਂ ਟੀਮਾਂ ਸਿਵਲ ਹਸਪਤਾਲ ਵਿਖੇ ਪਹੁੰਚੀਆਂ ਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ। ਘਟਨਾ ਸਬੰਧੀ ਥਾਣਾ ਕੋਤਵਾਲੀ ਪੁਲਿਸ ਲੋੜੀਂਦੀ ਕਾਰਵਾਈ ਕਰ ਰਹੀ ਹੈ।