ਲੁਧਿਆਣਾ ‘ਚ ਕੋਰੋਨਾ ਨਾਲ ਦਮ ਤੋੜਨ ਵਾਲੇ 5 ਮਰੀਜ਼ਾਂ ਵਿਚ 13 ਸਾਲਾ ਉਮਰ ਦਾ ਬੱਚਾ ਵੀ ਸ਼ਾਮਿਲ

ਲੁਧਿਆਣਾ, 27 ਅਕਤੂਬਰ (ਨਿਊਜ਼ ਪੰਜਾਬ)- ਸਿਵਲ ਸਰਜਨ ਡਾ: ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 5 ਮਰੀਜ਼ਾਂ ਦੀ ਮੌਤ ਹੋ ਗਈ ਹੈ,ਜਿਸ ਵਿਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ 2 ਜਦਕਿ ਜ਼ਿਲ੍ਹਾ ਫਰੀਦਕੋਟ ਅਤੇ ਹੁਸ਼ਿਆਰਪੁਰ ਤੋਂ ਇਲਾਵਾ ਜੰਮੂ ਕਸ਼ਮੀਰ ਨਾਲ ਸਬੰਧਿਤ 1-1 ਮ੍ਰਿਤਕ ਮਰੀਜ਼ ਸ਼ਾਮਲ ਹੈ। ਜਿਲ੍ਹਾ ਲੁਧਿਆਣਾ ਨਾਲ ਸਬੰਧਿਤ ਮ੍ਰਿਤਕ ਮਰੀਜ਼ਾਂ ਵਿਚ 65 ਸਾਲਾ ਉਮਰ ਦੀ ਔਰਤ ਵਾਸੀ ਪਿੰਡ ਮੇਲੋ ਦੀ ਰਹਿਣ ਵਾਲੀ ਸੀ ਜਦਕਿ ਮ੍ਰਿਤਕਾਂ ਵਿਚ ਦੂਜਾ ਮ੍ਰਿਤਕ 13 ਸਾਲਾਂ ਦਾ ਇਕ ਬੱਚਾ ਹੈ ਜੋ ਪਿੰਡ ਦੇਤਵਾਲ ਦਾ ਰਹਿਣ ਵਾਲਾ ਸੀ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 61 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ 50 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 11 ਮਰੀਜ ਲੁਧਿਆਣਾ ਤੋਂ ਬਾਹਰਲੇ ਜ਼ਿਲਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ।