ਅੱਜ ਪਠਾਨਕੋਟ ‘ਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ, 14 ਡਿਸਚਾਰਜ

ਪਠਾਨਕੋਟ, 27 ਅਕਤੂਬਰ (ਨਿਊਜ਼ ਪੰਜਾਬ)- ਸਿਹਤ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਠਾਨਕੋਟ ‘ਚ ਮੰਗਲਵਾਰ ਨੂੰ 5 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਐਸ ਐਮ ਓ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਪਠਾਨਕੋਟ ‘ਚ 135 ਸੰਕਰਮਿਤ ਵਿਅਕਤੀ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਅੱਜ ਕੋਰੋਨਾ ਦੀ ਰਿਕਵਰੀ ਦੇ ਕਾਰਨ 14 ਲੋਕਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ।