ਹੁਸ਼ਿਆਰਪੁਰ ’ਚ 42 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ
ਹੁਸ਼ਿਆਰਪੁਰ, 27 ਅਕਤੂਬਰ (ਨਿਊਜ਼ ਪੰਜਾਬ)-ਜ਼ਿਲੇ ’ਚ 42 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6076 ਅਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 207 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ 1694 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ’ਚ ਜ਼ਿਲੇ ਦੇ ਵੱਖ-ਵੱਖ ਸਿਹਤ ਬਲਾਕਾਂ ਨਾਲ ਸਬੰਧਿਤ 42 ਸੈਂਪਲ ਪਾਜ਼ੀਟਿਵ ਆਏ ਹਨ, ਜਦਕਿ 1 ਮਰੀਜ਼ ਦੀ ਮੌਤ ਹੋ ਚੁੱਕੀ ਹੈ।