ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 35ਵੇਂ ਦਿਨ ਵੀ ਜਾਰੀ
ਜੰਡਿਆਲਾ ਗੁਰੂ (ਅੰਮ੍ਰਿਤਸਰ), 28 ਅਕਤੂਬਰ (ਨਿਊਜ਼ ਪੰਜਾਬ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 35ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਕਿਰਪਾਲ ਸਿੰਘ ਕਲੇਰ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਗਏ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਆਰਡੀਨੈਂਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।