ਦੇਸ਼ ‘ਚ ਕੋਰੋਨਾ ਦਾ ਕਹਿਰ : ਪਿਛਲੇ 24 ਘੰਟਿਆਂ ਦੌਰਾਨ 43,893 ਮਾਮਲੇ ਆਏ ਸਾਹਮਣੇ, 508 ਲੋਕਾਂ ਦੀ ਗਈ ਜਾਨ
ਨਵੀਂ ਦਿੱਲੀ, 28 ਅਕਤੂਬਰ (ਨਿਊਜ਼ ਪੰਜਾਬ)- ਭਾਰਤ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ‘ਚ ਕੋਰੋਨਾ ਦੇ 43,893 ਮਾਮਲੇ ਸਾਹਮਣੇ ਆਏ ਹਨ ਅਤੇ 508 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 79,90,322 ਹੋ ਗਈ ਹੈ, ਜਿਨ੍ਹਾਂ ‘ਚੋਂ 6,10,803 ਸਰਗਰਮ ਮਾਮਲੇ ਹਨ। ਉੱਥੇ ਹੀ ਕੋਰੋਨਾ ਕਾਰਨ ਹੁਣ ਤੱਕ ਦੇਸ਼ ਭਰ ‘ਚ 1,20,010 ਲੋਕਾਂ ਦੀ ਮੌਤ ਹੋ ਚੁੱਕੀ ਹੈ।