ਐਂਟੀ ਨਾਰਕੋਟਿਕ ਸੈੱਲ ਵਲੋਂ ਨਸ਼ੀਲੀਆਂ ਗੋਲੀਆਂ, ਅਫ਼ੀਮ ਅਤੇ ਸ਼ੀਸ਼ਿਆਂ ਸਮੇਤ ਦੋ ਕਾਬੂ

ਖਮਾਣੋਂ, 28 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਐਂਟੀ ਨਾਰਕੋਟਿਕ ਸੈੱਲ ਪੁਲਿਸ ਨੇ ਦੋ ਵਿਅਕਤੀ ਨੂੰ 8400 ਨਸ਼ੀਲੀਆਂ ਗੋਲੀਆਂ, 500 ਗ੍ਰਾਮ ਅਫ਼ੀਮ ਅਤੇ 140 ਸ਼ੀਸ਼ਿਆਂ ਰੈਸਕੌਫ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਖਮਾਣੋਂ ਵਿਖੇ ਐਨ. ਡੀ. ਪੀ. ਐਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਐਂਟੀ ਨਾਰਕੋਟਿਕ ਸੈੱਲ ਦੇ ਸਹਾਇਕ ਥਾਣੇਦਾਰ ਗੁਰਮੀਤ ਕੁਮਾਰ ਅਤੇ ਪੁਲਿਸ ਪਾਰਟੀ ਵਲੋਂ ਮੰਗਲਵਾਰ ਸ਼ਾਮੀਂ ਕਰੀਬ 6 ਵਜੇ ਮੁੱਖ ਮਾਰਗ ਪਿੰਡ ਮਾਨਪੁਰ ਵਿਖੇ ਮੁਖ਼ਬਰ ਦੀ ਇਤਲਾਹ ‘ਤੇ ਇਨ੍ਹਾਂ ਨੂੰ ਕਾਬੂ ਕੀਤਾ ਗਿਆ। ਦੋਹਾਂ ਵਿਅਕਤੀਆਂ ਦੀ ਪਹਿਚਾਣ ਸਤਿੰਦਰਪਾਲ ਸਿੰਘ ਉਰਫ਼ ਸੋਨੂੰ ਵਾਸੀ ਪਿੰਡ ਸੰਘੋਲ ਅਤੇ ਪਰਮਜੀਤ ਸਿੰਘ ਉਰਫ਼ ਪੰਮਾ ਪਿੰਡ ਬਾਠਾ ਖ਼ੁਰਦ ਵਜੋਂ ਹੋਈ ਹੈ।