ਫ਼ਾਜ਼ਿਲਕਾ ਜ਼ਿਲ੍ਹੇ ਦੇ ਦੋ ਸਰਕਾਰੀ ਅਧਿਆਪਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
ਫ਼ਾਜ਼ਿਲਕਾ, 28 ਅਕਤੂਬਰ (ਨਿਊਜ਼ ਪੰਜਾਬ)- ਫ਼ਾਜ਼ਿਲਕਾ ਜ਼ਿਲ੍ਹੇ ਦੇ ਦੋ ਸਰਕਾਰੀ ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਕੂਲ ‘ਚ ਛੁੱਟੀ ਕਰ ਦਿੱਤੀ ਗਈ ਹੈ । ਮਿਲੀ ਜਾਣਕਾਰੀ ਅਨੁਸਾਰ ਫ਼ਾਜ਼ਿਲਕਾ ਦੇ ਪਿੰਡ ਖੂਈ ਖੇੜਾ ਅਤੇ ਜਲਾਲਾਬਾਦ ਦੇ ਪਿੰਡ ਚੱਕ ਜਾਨੀਸਰ ਦੇ ਸਰਕਾਰੀ ਸਕੂਲ ਦੋ ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਤੋਂ ਬਾਅਦ ਅਧਿਆਪਕਾਂ ਨੂੰ ਘਰ ‘ਚ ਆਈਸੋਲੇਟ ਕਰ ਦਿੱਤਾ ਗਿਆ ਅਤੇ ਸਕੂਲ ‘ਚ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ। ਖੂਈ ਖੇੜਾ ਦੇ ਪ੍ਰਿੰਸੀਪਲ ਗੁਰਦੀਪ ਕੁਮਾਰ ਨੇ ਦੱਸਿਆ ਕਿ ਅਧਿਆਪਕ ਵਲੋਂ ਇਸ ਦੀ ਸੂਚਨਾ ਉਨ੍ਹਾਂ ਨੂੰ ਅੱਜ ਸਵੇਰੇ ਦਿੱਤੀ ਗਈ, ਜਿਸ ਤੋਂ ਬਾਅਦ ਸਕੂਲ ਦੇ ਸਟਾਫ਼ ਨੂੰ ਕੋਰੋਨਾ ਟੈਸਟ ਕਰਵਾਉਣ ਦੀਆਂ ਹਿਦਾਇਤਾਂ ਕੀਤੀਆਂ ਗਈਆਂ ਹਨ। ਸਿੱਖਿਆ ਵਿਭਾਗ ਫ਼ਾਜ਼ਿਲਕਾ ਦੇ ਡੀ. ਈ. ਓ. ਸੁਖਵੀਰ ਸਿੰਘ ਬੱਲ ਨੇ ਦੱਸਿਆ ਕਿ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਖੂਈ ਖੇੜਾ ਅਤੇ ਪਿੰਡ ਚੱਕ ਜਾਨੀਸਰ ਦੇ ਸਰਕਾਰੀ ਸਕੂਲ ਦੋ ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਪ੍ਰਿੰਸੀਪਲਾਂ ਨੂੰ ਸਿਹਤ ਵਿਭਾਗ ਦੀ ਹਿਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।