ਭਲਕੇ ਖੁਰਾਲਗੜ੍ਹ ਸਾਹਿਬ ਆਉਣਗੇ ਸੁਖਦੇਵ ਸਿੰਘ ਢੀਂਡਸਾ

ਬੀਣੇਵਾਲ, 28 ਅਕਤੂਬਰ (ਨਿਊਜ਼ ਪੰਜਾਬ)- ਸ਼੍ਰੋਮਣੀ ਅਕਾਲੀ ਦਲ (ਡੀ.) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਭਲਕੇ ਸਵੇਰੇ 11 ਵਜੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਅਧੀਨ ਪੈਂਦੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਛੋਹ ਪ੍ਰਾਪਤ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਹੋਣਗੇ।