ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣੇ ਅਤੇ ਉਨਾਂ ਦੀ ਸਾਂਭ-ਸੰਭਾਲ ਬੇਹੱਦ ਜ਼ਰੂਰੀ-ਹਰਦੇਵ ਸਿੰਘ ਆਸੀ
* ਦੋਆਬਾ ਸੋਸ਼ਲ ਵੈਲਫੇਅਰ ਸੁਸਾਇਟੀ ਨੇ ‘ਵਾਤਾਵਰਨ ਬਚਾਓ ਅਤੇ ਹੋਰਨਾਂ ਨੂੰ ਸਮਝਾਓ’ ਮੁਹਿੰਮ ਤਹਿਤ ਲਗਾਏ ਬੂਟੇ
ਨਵਾਂਸ਼ਹਿਰ, 28 ਅਕਤੂਬਰ (ਨਿਊਜ਼ ਪੰਜਾਬ)-ਦੋਆਬਾ ਸੋਸ਼ਲ ਵੈਲਫੇਅਰ ਸੁਸਾਇਟੀ ਨਵਾਂਸ਼ਹਿਰ ਵੱਲੋਂ ‘ਵਾਤਾਵਰਨ ਬਚਾਓ ਅਤੇ ਹੋਰਨਾਂ ਨੂੰ ਸਮਝਾਓ’ ਮੁਹਿੰਮ ਤਹਿਤ ਪ੍ਰਧਾਨ ਨਰਿੰਦਰ ਸਿੰਘ ਰਾਠੌਰ ਦੀ ਅਗਵਾਈ ਹੇਠ ਪਿੰਡ ਸਾਉਨਾ ਵਿਖੇ ਵੱਡੀ ਗਿਣਤੀ ਵਿਚ ਫਲਦਾਰ, ਸਜਾਵਟੀ, ਛਾਂਦਾਰ ਅਤੇ ਔਸ਼ਧੀ ਭਰਪੂਰ ਬੂਟੇ ਲਗਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਨੇ ਬੂਟੇ ਲਾਉਣ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਦਿਨੋ-ਦਿਨ ਗੰਧਲੇ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਅਤੇ ਉਨਾਂ ਦੀ ਸਾਂਭ-ਸੰਭਾਲ ਕਰਨੀ ਬੇਹੱਦ ਜ਼ਰੂਰੀ ਹੈ। ਉਨਾਂ ਕਿਹਾ ਕਿਹਾ ਕਿ ਇਹ ਸਾਡਾ ਸਭ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਅਸੀਂ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਬਣਦਾ ਯੋਗਦਾਨ ਪਾਈਏ ਅਤੇ ਇਸ ਨੂੰ ਗੰਧਲਾ ਹੋਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰੀਏ। ਉਨਾਂ ਵਾਤਾਵਰਨ ਨੂੰ ਬਚਾਉਣ ਅਤੇ ਸਮਾਜ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਲਈ ਸੁਸਾਇਟੀ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ ਰਾਠੌਰ ਨੇ ਸੁਸਾਇਟੀ ਵੱਲੋਂ ਕੀਤੇ ਗਏ ਕੰਮਾਂ ਅਤੇ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਦਿਲਦਾਰ ਸਿੰਘ, ਸਤਿੰਦਰ ਸਿੰਘ ਮਿਨਹਾਸ, ਬਲਦੇਵ ਸਿੰਘ, ਵਾਸਦੇਵ ਪਰਦੇਸੀ, ਕਸ਼ਮੀਰੀ ਲਾਲ ਕੈਂਥ, ਹਰਜਿੰਦਰ ਸਿੰਘ, ਦਲੇਲ ਸਿੰਘ, ਜਰਨੈਲ ਸਿੰਘ, ਗੁਰਪਾਲ ਸਿੰਘ ਜੌਹਲ, ਸਤਵਿੰਦਰ ਸਿੰਘ ਰਮਨਾ, ਸਰਵਣ ਸਿੰਘ, ਕੇਸਰ ਸਿੰਘ, ਬੀਬੀ ਪ੍ਰੀਤਮ ਕੌਰ, ਮਨਜੀਤ ਕੌਰ, ਜਸਬੀਰ ਕੌਰ, ਕਮਲਪ੍ਰੀਤ ਕੌਰ, ਬਲਬੀਰ ਕੌਰ, ਸੁਖਦੇਵ ਸਿੰਘ ਤੇ ਹੋਰ ਹਾਜ਼ਰ ਸਨ।