ਹੁਸ਼ਿਆਰਪੁਰ ‘ਚ ਕੋਰੋਨਾ ਦੇ 28 ਨਵੇਂ ਮਾਮਲੇ ਆਏ ਸਾਹਮਣੇ, ਇਕ ਹੋਰ ਮਰੀਜ਼ ਦੀ ਮੌਤ
ਹੁਸ਼ਿਆਰਪੁਰ, 28 ਅਕਤੂਬਰ (ਨਿਊਜ਼ ਪੰਜਾਬ )- ਜ਼ਿਲ੍ਹੇ ‘ਚ 28 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 6104 ਅਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 208 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 1691 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ‘ਚ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਨਾਲ ਸਬੰਧਿਤ 28 ਸੈਂਪਲ ਪਾਜ਼ੀਟਿਵ ਆਏ ਹਨ, ਜਦਕਿ 1 ਮਰੀਜ਼ ਦੀ ਮੌਤ ਹੋ ਚੁੱਕੀ ਹੈ।