ਪਠਾਨਕੋਟ ‘ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ, ਇਕ ਮਰੀਜ਼ ਨੇ ਤੋੜਿਆ ਦਮ
ਪਠਾਨਕੋਟ, 28 ਅਕਤੂਬਰ (ਨਿਊਜ਼ ਪੰਜਾਬ)- ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਠਾਨਕੋਟ ‘ਚ ਅੱਜ 21 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਪਠਾਨਕੋਟ ‘ਚ 136 ਸੰਕਰਮਿਤ ਵਿਅਕਤੀ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਅੱਜ ਕੋਰੋਨਾ ਦੀ ਰਿਕਵਰੀ ਦੇ ਕਾਰਨ 19 ਲੋਕਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਕੋਰੋਨਾ ਦੇ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਕਰਕੇ ਪਠਾਨਕੋਟ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 109 ਹੋ ਗਈ ਹੈ।