ਲੁਧਿਆਣਾ ‘ਚ ਕੋਰੋਨਾ ਕਾਰਨ 5 ਹੋਰ ਮਰੀਜ਼ਾਂ ਦੀ ਮੌਤ, 52 ਨਵੇਂ ਮਾਮਲੇ ਆਏ ਸਾਹਮਣੇ
ਲੁਧਿਆਣਾ, 28 ਅਕਤੂਬਰ (ਨਿਊਜ਼ ਪੰਜਾਬ)- ਸਿਵਲ ਸਰਜਨ ਡਾ: ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਅੱਜ 5 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ‘ਚੋਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ 2, ਜਦਕਿ ਜ਼ਿਲ੍ਹਾ ਬਰਨਾਲਾ ਅਤੇ ਬਠਿੰਡਾ ਤੋਂ ਇਲਾਵਾ ਜੰਮੂ ਕਸ਼ਮੀਰ ਨਾਲ ਸਬੰਧਿਤ 1-1 ਮ੍ਰਿਤਕ ਮਰੀਜ਼ ਸ਼ਾਮਲ ਹੈ। ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮ੍ਰਿਤਕ ਮਰੀਜ਼ਾਂ ‘ਚ 58 ਸਾਲਾ ਮ੍ਰਿਤਕ ਮਰੀਜ਼ ਵਾਸੀ ਕਿਦਵਈ ਨਗਰ ਦਾ, ਜਦਕਿ ਦੂਜਾ ਮ੍ਰਿਤਕ 53 ਸਾਲਾ ਵਾਸੀ ਲੱਛਮੀ ਨਗਰ ਦਾ ਰਹਿਣ ਵਾਲਾ ਸੀ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ‘ਚ ਅੱਜ 52 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚ 38 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 14 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।