ਬਾਬਾ ਸਾਹਿਬ ਦੀ ਮੂਰਤੀ ਨੂੰ ਅਪਮਾਨਿਤ ਕਰਨ ਵਾਲਿਆਂ ‘ਤੇ ਕਾਰਵਾਈ ਕਿਉਂ ਨਹੀਂ- ਸਾਂਪਲਾ
ਹੁਸ਼ਿਆਰਪੁਰ, 28 ਅਕਤੂਬਰ (ਨਿਊਜ਼ ਪੰਜਾਬ)- ਬਾਬਾ ਸਾਹਿਬ ਅੰਬੇਦਕਰ ਜੀ ਦੀ ਮੂਰਤੀ ਨੂੰ ਅਪਮਾਨਿਤ ਕਰਨ ਵਾਲਿਆਂ ‘ਤੇ ਅਜੇ ਤੱਕ ਕਾਰਵਾਈ ਕਿਉਂ ਨਹੀਂ ਹੋਈ। ਬਹੁਤ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਮਹਾ ਨਾਇਕ ਅਤੇ ਦਲਿਤ ਸਮਾਜ ਲਈ ਭਗਵਾਨ ਸਮਾਨ ਬਾਬਾ ਸਾਹਿਬ ਜੀ ਦਾ ਜਦੋਂ ਸ਼ਰਾਰਤੀ ਤੱਥ ਅਪਮਾਨ ਕਰ ਰਹੇ ਸਨ ਤਾਂ ਪੁਲਿਸ ਉੱਥੇ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੀ ਸੀ। ਇਹ ਇਸ ਗੱਲ ਦਾ ਸਬੂਤ ਹੈ ਕਿ ਪੁਲਿਸ ਪ੍ਰਸ਼ਾਸਨ ਪੂਰਨ ਰੂਪ ‘ਚ ਦੋਸ਼ੀਆਂ ਦਾ ਸਾਥ ਦੇ ਰਿਹਾ ਹੈ। ਇਹ ਦੋਸ਼ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਵਿਜੇ ਸਾਂਪਲਾ ਨੇ ਅੱਜ ਆਪਣੀ ਰਿਹਾਇਸ਼ ‘ਤੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਸਾਂਪਲਾ ਨੇ ਇਸ ਮੌਕੇ ਕਥਿਤ ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਪੰਜਾਬ ਦੀ ਕੈਪਟਨ ਸਰਕਾਰ ‘ਤੇ ਤਿੱਖੇ ਨਿਸ਼ਾਨੇ ਵੀ ਸਾਧੇ।