ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਵੀ ਕੋਰੋਨਾ ਪਾਜ਼ੇਟਿਵ ਹੋ ਗਈ – ਟਵੀਟ ਕਰਕੇ ਦਿੱਤੀ ਜਾਣਕਾਰੀ

ਨਿਊਜ਼ ਪੰਜਾਬ
ਨਵੀ ਦਿੱਲੀ , 28 ਅਕਤੂਬਰ – ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਵੀ ਕੋਰੋਨਾ ਪਾਜ਼ੇਟਿਵ ਹੋ ਗਈ ਹੈ। ਉਨ੍ਹਾਂ ਵਲੋਂ ਆਪਣੇ ਟਵਿੱਟਰ ਹੈਂਡਲ ‘ਤੇ ਇੱਕ ਪੋਸਟ ਰਾਹੀਂ ਖੁਦ ਸੂਚਿਤ ਕੀਤਾ ਹੈ। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਮੇਰੇ ਲਈ ਇਸ ਨਾਲ ਜੁੜੇ ਸ਼ਬਦ ਲੱਭਣਾ ਥੋੜ੍ਹਾ ਮੁਸ਼ਕਿਲ ਹੈ, ਪਰ, ਮੈਂ ਇਸ ਨੂੰ ਸਰਲ ਰੱਖਣਾ ਚਾਹੁੰਦਾ ਹਾਂ – ਮੈਨੂੰ ਕੋਰੋਨਾ ਪਾਜੇਟਿਵ ਪਾਇਆ ਗਿਆ ਹੈ ਅਤੇ ਉਹਨਾਂ ਸਾਰੇ ਲੋਕਾਂ ਨੂੰ ਕਹਿਣਾ ਚਾਹੁੰਦੀ ਹਾਂ ਜੋ ਮੇਰੇ ਨਾਲ ਸੰਪਰਕ ਵਿੱਚ ਰਹੇ ਹਨ, ਉਹਨਾਂ ਨੂੰ ਛੇਤੀ ਤੋਂ ਛੇਤੀ ਆਪਣਾ ਕੋਵਿਡ ਟੈਸਟ ਕਰਵਾਉਣਾ ਚਾਹੀਦਾ ਹੈ।

ਹਾਲ ਹੀ ਵਿੱਚ ਭਾਜਪਾ ਦੀ ਸਟਾਰ ਪ੍ਰਚਾਰਕ ਸਮ੍ਰਿਤੀ ਇਰਾਨੀ ਬਿਹਾਰ ਵਿੱਚ ਸੀ ਜਿੱਥੇ ਉਨ੍ਹਾਂ ਚੋਣ ਮੀਟਿੰਗਾਂ ਕੀਤੀਆਂ ਸਨ । ਭਾਜਪਾ ਦੇ ਕਈ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਕੋਰੋਨਾ ਪਾਜ਼ੇਟਿਵ ਹੋ ਚੁਕੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਵੀ ਉਨ੍ਹਾਂ ਵਿਚੋਂ ਇਕ ਹਨ।

Smriti Z Irani
@smritiirani

It is rare for me to search for words while making an announcement; hence here’s me keeping it simple — I’ve tested positive for #COVID and would request those who came in contact with me to get themselves tested at the earliest