ਮੁੱਖ ਮੰਤਰੀ ਵੱਲੋਂ ਹੋਲਾ ਮਹੱਲਾ ਅਤੇ ਹੋਲੀ ਨੂੰ ਏਕਤਾ ਅਤੇ ਸਦਭਾਵਨਾ ਦੀ ਰਵਾਇਤੀ ਭਾਵਨਾ ਨਾਲ ਮਨਾਉਣ ਦਾ ਸੱਦਾ

ਚੰਡੀਗੜ•, 9 ਮਾਰਚ: ( ਨਿਊਜ਼ ਪੰਜਾਬ )
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਹੋਲੇ ਮਹੱਲੇ ਅਤੇ ਹੋਲੀ ਦੇ ਪਵਿੱਤਰ ਮੌਕੇ ‘ਤੇ ਵਧਾਈ ਦਿੱਤੀ ਹੈ। ਉਨ•ਾਂ ਨੇ ਇਨ•ਾਂ ਤਿਉਹਾਰਾਂ ਨੂੰ ਰਵਾਇਤੀ ਭਾਵਨਾ ਨਾਲ ਏਕਤਾ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਰਹਿਮਦਿਲੀ ਨਾਲ ਮਨਾਉਣ ਦਾ ਸੱਦਾ ਦਿੱਤਾ।
ਜੰਗਜੂ ਭਾਵਨਾ ਦਾ ਪ੍ਰਤੀਕ ਹੋਲਾ ਮਹੱਲਾ ਅਤੇ ਰੰਗਾਂ ਦੇ ਤਿਉਹਾਰ ਹੋਲੀ ਦੀ ਪੂਰਵ ਸੰਧਿਆ ‘ਤੇ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਪਵਿੱਤਰ ਮੌਕੇ ਭਾਈਚਾਰਕ ਸਾਂਝ ਅਤੇ ਸਦਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਮਾਨਵਤਾ ਅਤੇ ਆਪਸੀ ਮੇਲ ਮਿਲਾਪ ਦੀਆਂ ਉੱਚ ਨੈਤਿਕ ਕਦਰਾਂ-ਕੀਮਤਾਂ ਦਾ ਪਾਸਾਰ ਕਰਦੇ ਹਨ। ਉਨ•ਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਸਦੀਆਂ ਪੁਰਾਣੀਆਂ ਕਦਰਾਂ-ਕੀਮਤਾਂ ਪ੍ਰਤੀ ਮੁੜ ਸਮਰਪਿਤ ਹੋਣ ਦਾ ਸਮਾਂ ਹੈ।
————