ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 36ਵੇਂ ਦਿਨ ਵੀ ਜਾਰੀ
ਜੰਡਿਆਲਾ ਗੁਰੂ, 29 ਅਕਤੂਬਰ (ਨਿਊਜ਼ ਪੰਜਾਬ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 36ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਗਏ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਆਰਡੀਨੈਂਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।