ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ, ਲੱਗੇਗਾ 1 ਕਰੋੜ ਰੁਪਏ ਦਾ ਜੁਰਮਾਨਾ ਤੇ 5 ਸਾਲ ਲਈ ਜਾਣਾ ਪਵੇਗਾ ਜੇਲ੍ਹ
ਨਵੀਂ ਦਿੱਲੀ, 29 ਅਕਤੂਬਰ (ਨਿਊਜ਼ ਪੰਜਾਬ)- ਦਿੱਲੀ-ਐਨ. ਸੀ. ਆਰ. ਅਤੇ ਇਸ ਦੇ ਨਾਲ ਲੱਗਦੇ ਸੂਬਿਆਂ ਹਰਿਆਣਾ, ਪੰਜਾਬ, ਰਾਜਸਥਾਨ, ਅਤੇ ਉੱਤਰ ਪ੍ਰਦੇਸ਼ ‘ਚ ਹਵਾ ਪ੍ਰਦੂਸ਼ਣ ਨੂੰ ਰੋਕਣ, ਇਸ ਸਬੰਧੀ ਉਪਾਅ ਦੇਣ ਤੇ ਇਸ ਦੀ ਨਿਗਰਾਨੀ ਕਰਨ ਲਈ ਇਕ ਕਮਿਸ਼ਨ ਦੇ ਗਠਨ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਕਮਿਸ਼ਨ ਕੇਂਦਰ ਸਰਕਾਰ ਦੀ ਨਿਗਰਾਨੀ ਹੇਠ ‘ਚ ਕੰਮ ਕਰੇਗਾ ਅਤੇ ਇਸ ‘ਚ ਕੁੱਲ 17 ਮੈਂਬਰ ਹੋਣਗੇ।